ਤੇਲ ਕੀਮਤਾਂ ਖ਼ਿਲਾਫ ਕਿਸਾਨਾਂ ਨੇ ਕੇਂਦਰ ਦਾ ਫੂਕਿਆ ਪੁਤਲਾ - hike in oil prices
ਅੰਮ੍ਰਿਤਸਰ: ਦੇਸ਼ ਵਿੱਚ ਮਹਿੰਗਾਈ ਦਿਨ ਬ ਦਿਨ ਵਧਦੀ ਜਾ ਰਹੀ ਹੈ। ਇਸਦੇ ਨਾਲ ਹੀ ਰੋਜ਼ਾਨਾ ਤੇਲ ਕੀਮਤਾਂ ਵਿੱਚ ਵਾਧੇ ਨੂੰ ਲੈਕੇ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ। ਵਧ ਰਹੀ ਇਸ ਮਹਿੰਗਾਈ ਨੂੰ ਲੈਕੇ ਲੋਕਾਂ ਵਿੱਚ ਕੇਂਦਰ ਸਰਕਾਰ ਖਿਲਾਫ਼ ਭਾਰੀ ਰੋਸ ਜਤਾਇਆ ਜਾ ਰਿਹਾ ਹੈ।ਇਸ ਨੂੰ ਲੈਕੇ ਅੰਮ੍ਰਿਤਸਰ ਵਿਖੇ ਹਾਈਵੇਅ ਜਾਮ ਕਰ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ ਹਨ ਅਤੇ ਜੰਮਕੇ ਸਰਕਾਰ ਖਿਲਾਫ਼ ਭੜਾਸ ਕੱਢੀ ਗਈ ਹੈ। ਕਿਸਾਨਾਂ ਵੱਲੋਂ ਕੇਂਦਰ ਤੋਂ ਤੇਲ ਕੀਮਤਾਂ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਕੇਂਦਰ ਖਿਲਾਫ਼ ਪੰਜਾਬ ਦੇ ਅਹਿਮ ਮਸਲਿਆਂ ਨੂੰ ਲੈਕੇ ਜੰਮਕੇ ਭੜਾਸ ਕੱਢੀ ਗਈ ਹੈ।
Last Updated : Feb 3, 2023, 8:22 PM IST