ਵੋਟਾਂ ਤੋਂ ਪਹਿਲਾਂ ਨੌਜਵਾਨ ਦਾ ਨਿਵੇਕਲੀ ਕਲਾ ਰਾਹੀਂ ਪੰਜਾਬ ਨੂੰ ਵੱਡਾ ਸੁਨੇਹਾ - ਗੁਰਪ੍ਰੀਤ ਸਿੰਘ ਨੇ ਪੰਜਾਬ ਨਕਸ਼ੇ ਵਿਚ ਚੋਣਾਂ ਦਾ ਮਾਡਲ ਤਿਆਰ ਕੀਤਾ
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਦੇ ਹੋਏ ਸਰਕਾਰ ਵੱਲੋਂ ਵੱਖ ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਮੋਬਾਇਲ ਫੋਨ ਉੱਤੇ ਵੀ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਵਿਖੇ ਪੇਪਰ ਆਰਟਿਸਟ ਨੌਜਵਾਨ ਨੇ ਲੋਕਾਂ ਨੂੰ ਵੋਟ ਪਾਉਣ ਦੇ ਅਧਿਕਾਰ ਦੇ ਨਾਲ ਨਾਲ ਉਨ੍ਹਾਂ ਨੂੰ ਚੰਗਾ ਆਗੂ ਚੁਣਨ ਲਈ ਜਾਗਰੂਕ ਕਰਨ ਦਾ ਨਿਵੇਕਲਾ ਢੰਗ ਲੱਭਿਆ ਹੈ। ਅੰਮ੍ਰਿਤਸਰ ਦੇ ਮਸ਼ਹੂਰ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਪੰਜਾਬ ਨਕਸ਼ੇ ਵਿੱਚ ਚੋਣਾਂ ਦਾ ਮਾਡਲ ਤਿਆਰ ਕੀਤਾ ਹੈ। ਇਸ ਮਾਡਲ ਰਾਹੀਂ ਨੌਜਵਾਨ ਲੋਕਾਂ ਨੂੰ ਵੱਖ ਵੱਖ ਥਾਵਾਂ ਤੇ ਜਾ ਕੇ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਹੋਰ ਵੀ ਚੰਗੇ ਸੁਨੇਹੇ ਦੇ ਰਿਹਾ ਤਾਂ ਕਿ ਪੰਜਾਬ ਨੂੰ ਬਦਲਿਆ ਜਾ ਸਕੇ। ਨੌਜਵਾਨ ਨੇ ਦੱਸਿਆ ਕਿ ਵੋਟਾਂ ਵਾਲੇ ਦਿਨ ਵੀ ਉਹ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰੇਗਾ।
Last Updated : Feb 3, 2023, 8:17 PM IST