ਸਮਾਜ ਸੇਵੀ ਸੰਸਥਾ ਨੇ ਕੀਤਾ ਨੇਕ ਉਪਰਾਲਾ - social organization got the needy couples married
ਹੁਸ਼ਿਆਰਪੁਰ: ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸੈਲਾ ਖੁਰਦ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਦੇ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਤਿੰਨ ਜੋੜਿਆ ਦੇ ਵਿਆਹ ਕਰਵਾਏ ਗਏ, ਜਿੰਨ੍ਹਾਂ ਨੂੰ ਇੱਕ ਲੱਖ ਰੁਪਏ ਦਾ ਘਰੇਲੂ ਸਮਾਨ ਵੀ ਦਿੱਤਾ ਗਿਆ। ਇਸ ਮੌਕੇ ਗੁਰੂ ਨਾਨਕ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਸਹੋਤਾ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਜਸੋਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰ ਸਾਲ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਕੀਤੇ ਜਾਂਦੇ ਹਨ ਅਤੇ ਇਸਦੇ ਨਾਲ ਹੀ ਉਨ੍ਹਾਂ ਨੂੰ ਇੱਕ ਲੱਖ ਰੁਪਏ ਦਾ ਜ਼ਰੂਰਤਮੰਦ ਸਮਾਨ ਵੀ ਦਿੱਤਾ ਜਾਂਦਾ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਵਜੀਫੇ ਵੀ ਦਿੱਤੇ ਜਾਂਦੇ ਹਨ। ਇਸ ਸਮਾਜ ਸੇਵੀ ਸੰਸਥਾ ਦੇ ਉਪਰਾਲੇ ਦੀ ਹਰ ਕੋਈ ਸ਼ਲਾਘਾ ਕਰ ਰਿਹਾ ਹੈ।
Last Updated : Feb 3, 2023, 8:18 PM IST