ਬੇਖੌਫ ਲੁਟੇਰੇ ਲੜਕੀ ਤੋਂ ਮੋਬਾਇਲ ਖੋਹ ਹੋਏ ਫਰਾਰ, CCTV ਆਈ ਸਾਹਮਣੇ - Phagwara crime news
ਜਲੰਧਰ: ਫਗਵਾੜਾ ਵਿਖੇ ਲਗਾਤਾਰ ਹੀ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ। ਆਏ ਦਿਨ ਹੀ ਬੇਖੌਫ ਲੁਟੇਰੇ ਲਗਾਤਾਰ ਹੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਹਨ ਜਿਸਦੇ ਚੱਲਦੇ ਸਵਾਲ ਪੁਲਿਸ ਦੀ ਕਾਰਗੁਜ਼ਾਰੀ ਉੱਪਰ ਖੜ੍ਹੇ ਹੋ ਰਹੇ ਹਨ। ਇੱਕ ਹੋਰ ਮਾਮਲਾ ਫਗਵਾੜਾ ਦੇ ਬੱਸ ਸਟੈਂਡ ਤੋਂ ਦੇਖਣ ਨੂੰ ਮਿਲਿਆ ਜਿਥੇ ਕਿ ਇੱਕ ਹੁਸ਼ਿਆਰਪੁਰ ਦੇ ਰਹਿਣ ਵਾਲੀ ਬਲਜੀਤ ਕੌਰ ਪੁੱਤਰੀ ਵਿਕਰਮਜੀਤ ਸਿੰਘ ਬੱਸ ਸਟੈਂਡ ਵਿਖੇ ਖੜ੍ਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਉਸ ਦੇ ਹੱਥੋਂ ਮੋਬਾਇਲ ਫੋਨ ਖੋਹ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਜਿਸ ਤੋਂ ਬਾਅਦ ਪੀੜਤਾਂ ਵੱਲੋਂ ਥਾਣਾ ਫਗਵਾੜਾ ਸਿਟੀ ਵਿਖੇ ਇਸ ਦੀ ਸ਼ਿਕਾਇਤ ਦਿੱਤੀ ਗਈ। ਓਧਰ ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Last Updated : Feb 3, 2023, 8:17 PM IST