ਮਾਨਸਾ ਵਿਖੇ ਕਿਸਾਨ ਔਰਤਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ - ਕਿਸਾਨ ਔਰਤਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਮਾਨਸਾ: ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮਹਿਲਾ ਇਕਾਈ ਵਲੋਂ ਜ਼ਿਲ੍ਹਾ ਕਚਹਿਰੀ ਵਿੱਚ ਮਨਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਦੀਆਂ ਔਰਤਾਂ ਨੇ ਹਿੱਸਾ ਲਿਆ ਅਤੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮਹਿਲਾ ਆਗੂ ਐਡਵੋਕੇਟ ਬਲਵੀਰ ਕੌਰ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਵਿਚ ਹਿੱਸਾ ਲੈਣ ਵਾਲੀਆਂ ਅਤੇ ਲੰਬਾ ਸਮਾਂ ਅੰਦੋਲਨ ਵਿਚ ਰਹਿਣ ਵਾਲੀਆਂ ਔਰਤਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡਾ ਫ਼ਰਜ਼ ਬਣਦਾ ਹੈ ਕਿ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਅੱਜ ਦੇਸ਼ ਦੇ ਵਿੱਚ ਔਰਤਾਂ ਸੁਰੱਖਿਅਤ ਨਹੀਂ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਲਈ ਸਰਕਾਰਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Last Updated : Feb 3, 2023, 8:18 PM IST