ਸਰੀ ਸਥਿਤ ਅੰਮ੍ਰਿਤ ਪ੍ਰਕਾਸ਼ ਗੁਰਦੁਆਰਾ ਸਾਹਿਬ ਵਿੱਚ ਕੀਤੀ ਗਈ ਆਤਿਸ਼ਬਾਜ਼ੀ - ਸਰੀ ਸਥਿਤ ਅੰਮ੍ਰਿਤ ਪ੍ਰਕਾਸ਼ ਗੁਰਦੁਆਰਾ ਸਾਹਿਬ
ਦੀਵਾਲੀ ਵਾਲੇ ਦਿਨ ਕੈਨੇਡਾ ਦੇ ਸਰੀ ਵਿੱਚ ਸਥਿਤ ਅੰਮ੍ਰਿਤ ਪ੍ਰਕਾਸ਼ ਗੁਰਦੁਆਰਾ ਸਾਹਿਬ ਵਿੱਚ ਆਤਿਸ਼ਬਾਜ਼ੀ ਕੀਤੀ ਗਈ ਅਤੇ ਸ਼ਬਦ ਕੀਰਤਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਦੀਪਮਾਲਾ ਵੀ ਕੀਤੀ ਗਈ। ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਈ। ਸ਼ਰਧਾਲੂਆਂ ਨੇ ਸਾਰੀ ਸੰਗਤ ਨੂੰ ਦੀਵਾਲੀ ਦੀ ਲੱਖ-ਲੱਖ ਵਧਾਈ ਦਿੱਤੀ।