ਪਾਕਿਸਤਾਨੀ ਸਿੱਖ ਪੱਤਰਕਾਰ ਨੇ ਲਾਈ ਮਦਦ ਦੀ ਗੁਹਾਰ - ਪਾਕਿਸਤਾਨ ਚ ਸਿੱਖ ਨੌਜਵਾਨ ਦਾ ਕਤਲ
ਪਿਛਲੇ ਦਿਨੀਂ ਪਾਕਿਸਤਾਨ ਦੇ ਪੇਸ਼ਾਵਰ 'ਚ 25 ਸਾਲਾ ਸਿੱਖ ਨੌਜਵਾਨ ਰਵਿੰਦਰ ਸਿੰਘ ਦਾ ਕਤਲ ਹੋਇਆ ਸੀ। ਇਸ ਤੋਂ ਮਗਰੋਂ ਹੁਣ ਉਸਦੇ ਭਰਾ ਹਰਮੀਤ ਸਿੰਘ, ਜੋ ਕਿ ਪੇਸ਼ੇ ਤੋਂ ਪਾਕਿਸਤਾਨ ਦਾ ਪਹਿਲਾ ਸਿੱਖ ਪੱਤਰਕਾਰ ਤੇ ਨਿਊਜ਼ ਐਂਕਰ ਹੈ, ਉਸ ਨੇ ਭਾਰਤ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੋਂ ਮਦਦ ਮੰਗੀ ਹੈ ਅਤੇ ਮਾਮਲੇ ਨੂੰ ਵਿਸ਼ਵ ਪੱਧਰ 'ਤੇ ਚੁੱਕਣ ਦੀ ਗੱਲ ਆਖੀ ਹੈ। ਹਰਮੀਤ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਕਾਤਲਾਂ ਨੂੰ ਫੜਨ ਲਈ ਅਜੇ ਤੱਕ ਕੋਈ ਠੇਸ ਕਦਮ ਨਹੀਂ ਚੁੱਕਿਆ ਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਤੱਕ ਕੋਈ ਰਾਬਤਾ ਕਾਇਮ ਕੀਤਾ ਹੈ। ਇਸ ਵੀਡੀਓ ਰਾਹੀਂ ਹਰਮੀਤ ਨੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਸੁਰੱਖਿਆ ਸਬੰਧੀ ਚਿੰਤਾ ਜਤਾਈ ਹੈ।