ਸ਼ਹੀਦ ਡਿਪਟੀ ਸੰਦੀਪ ਧਾਲੀਵਾਲ ਨੂੰ ਫੁੱਟਬਾਲ ਮੈਚ ਦੌਰਾਨ ਦਿੱਤੀ ਸ਼ਰਧਾਂਜਲੀ - people pay homage to deputy sandeep dahliwal
ਅਮਰੀਕਾ ਦੇ ਟੈਕਸਾਸ ਦੇ ਐੱਨਜੀਐੱਲ ਸਟੇਡਿਅਮ ਵਿਖੇ ਇੱਕ ਫੁੱਟਬਾਲ ਮੈਚ ਖੇਡਿਆ ਗਿਆ। ਮੈਚ ਦੇਖਣ ਆਏ ਹਜ਼ਾਰਾਂ ਹੀ ਦਰਸ਼ਕਾਂ ਨੇ ਪਿਛਲੇ ਦਿਨੀਂ ਸ਼ਹੀਦ ਹੋਏ ਅਮਰੀਕੀ ਪੁਲਿਸ ਦੇ ਪਹਿਲੇ ਪੱਗੜੀਧਾਰੀ ਸਿੱਖ ਸੰਦੀਪ ਸਿੰਘ ਧਾਲੀਵਾਲ ਨੂੰ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਖੜ੍ਹੇ ਹੋ ਕੇ ਸ਼ਰਧਾਂਜਲੀ ਦਿੱਤੀ। ਸਕੋਰ ਕਾਰਡ ਦਿਖਾਉਣ ਵਾਲੀ ਸਕਰੀਨ ਉੱਤੇ ਸੰਦੀਪ ਸਿੰਘ ਧਾਲੀਵਾਲ ਦੀ ਤਸਵੀਰ ਵੀ ਲਗਾਈ ਗਈ। ਇਸ ਦੌਰਾਨ ਸਟੇਡਿਅਮ ਵਿੱਚ ਹਾਜ਼ਰ ਲੋਕਾਂ ਨੇ 2 ਮਿੰਟ ਦਾ ਮੌਨ ਰੱਖ ਕੇ ਡਿਪਟੀ ਸੰਦੀਪ ਧਾਲੀਵਾਲ ਨੂੰ ਸ਼ਰਧਾਂਜਲੀ ਦਿੱਤੀ।
TAGGED:
ਸ਼ਹੀਦ ਡਿਪਟੀ ਸੰਦੀਪ ਧਾਲੀਵਾਲ