ਸਰਹਿੰਦ ਪੁਲਿਸ ਨੇ ਅਫ਼ੀਮ ਤੇ ਨਸ਼ੀਲੀ ਗੋਲੀਆਂ ਸਣੇ 2 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ - ਅੱਧਾ ਕਿਲੋ ਅਫੀਮ ਤੇ ਨਸ਼ੀਲੀ ਗੋਲੀਆਂ ਬਰਾਮਦ
ਸਰਹਿੰਦ ਸ਼ਹਿਰ 'ਚ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਵੱਖ-ਵੱਖ ਥਾਵਾਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਡੀਐਸਪੀ ਰਮਿੰਦਰ ਸਿੰਘ ਕਾਹਲੋਂ ਨੇ ਪ੍ਰੈਸ ਕਾਨਫ਼ਰੰਸ ਦੇ ਦੌਰਾਨ ਦੱਸਿਆ ਕਿ ਸਰਹਿੰਦ ਪੁਲਿਸ ਵਲੋਂ ਤਰਖਾਣ ਮਾਜਰਾ ਟੀ.ਪੁਆਇੰਟ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਟਰੱਕ ਡਰਾਈਵਰ ਕੋਲੋਂ ਚੈਕਿੰਗ ਕਰਨ ਤੇ ਅੱਧਾ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਡਰਾਈਵਰ ਝਾਰਖੰਡ ਤੋਂ ਅਫ਼ੀਮ ਲਿਆਇਆ ਸੀ। ਇਸ ਤੋਂ ਇਲਾਵਾ ਇੱਕ ਹੋਰ ਮਾਮਲੇ ਵਿੱਚ ਪੁਲਿਸ ਨੇ ਵੱਡੀ ਗਿਣਤੀ 'ਚ ਨਸ਼ੀਲੀ ਦਵਾਈਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ ਤਕਰੀਬਨ 8040 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦੋਹਾਂ ਮੁਲਜ਼ਮਾਂ ਦੇ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਦੋਹਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।