ਤਰਨ ਤਾਰਨ 'ਚ ਨਸ਼ੇ ਦੀ ਓਵਰਡੋਜ ਕਾਰਨ ਹੋਈ ਨੌਜਵਾਨ ਦੀ ਮੌਤ - ਨਸ਼ੇ ਦੀ ਓਵਰਡੋਜ
ਤਰਨ ਤਾਰਨ: ਪੰਜਾਬ ਸਰਕਾਰ ਵੱਲੋਂ ਸੂਬੇ ਚੋਂ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਇਹ ਦਾਅਵੇ ਝੂਠੇ ਪੈਂਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਮਾਮਲਾ ਪਿੰਡ ਛੀਨਾ ਬਿਧੀ ਚੰਦ ਵਿਖੇ ਸਾਹਮਣੇ ਆਇਆ ਹੈ। ਇੱਥੇ ਇੱਕ 28 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਮਰਜੀਤ ਸਿੰਘ ਵਜੋਂ ਹੋਈ ਹੈ।