1 ਕਿੱਲੋ ਹੈਰੋਇਨ ਅਤੇ ਹਥਿਆਰਾਂ ਸਣੇ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ - ਸੀਆਈਏ ਸਟਾਫ
ਜਲੰਧਰ : ਦਿਹਾਤ ਪੁਲਿਸ ਸ਼ਾਹਕੋਟ ਅਤੇ ਸੀਆਈਏ ਸਟਾਫ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉੱਤੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਕੋਲੋਂ ਕੁੱਲ 1 ਕਿੱਲੋਂ 150 ਗ੍ਰਾਮ ਹੈਰੋਇਨ ਸਣੇ ਦੋ ਪਿਸਤੌਲ, ਦੋ ਮੋਟਰਸਾਈਕਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪਹਿਲੇ ਮਾਮਲੇ 'ਚ ਸ਼ਾਹਕੋਟ ਥਾਣਾ ਪੁਲਿਸ ਪਾਰਟੀ ਵੱਲੋਂ ਪਿੰਡ ਸੈਦਪੁਰ ਝਿੜੀ ਵਿਖੇ ਨਾਕਾਬੰਦੀ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਕੋਲੋਂ 1 ਕਿੱਲੋਂ 100 ਗ੍ਰਾਮ ਹੈਰੋਇਨ, ਇੱਕ 15 ਬੋਰ ਦੀ ਪਿਸਤੌਰ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਦੂਜਾ ਸੀਆਈਏ ਸਟਾਫ ਵੱਲੋਂ ਅੱਡਾ ਅਮਾਨਤਪੁਰ ਮੋੜ ਵਿਧੀਪੁਰ ਨੇੜੇ ਵੀ ਦੋ ਮੋਟਰਸਾਈਕਲ ਸਵਾਰਾਂ ਕੋਲੋਂ ਤਲਾਸ਼ੀ ਦੇ ਦੌਰਾਨ 50 ਗ੍ਰਾਮ ਅਤੇ ਇੱਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਚਾਰਾ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।