ਨਸ਼ੀਲੇ ਪਦਾਰਥਾਂ ਸਣੇ ਤਸਕਰੀ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ - ਜਲੰਧਰ-ਜੰਮੂ ਹਾਈਵੇ
ਟਾਂਡਾ ਪੁਲਿਸ ਨੇ ਜਲੰਧਰ-ਜੰਮੂ ਹਾਈਵੇ ਨੇੜੇ ਇੱਕ ਤਸਕਰ ਨੂੰ ਉਸ ਦੇ ਤਿੰਨ ਸਾਥੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨਸ਼ਾ ਤਸਕਰਾਂ ਨੂੰ ਹੋਸ਼ਿਆਰਪੁਰ ਨੇੜੇ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਦੇ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਇਸ ਬਾਰੇ ਦੱਸਦੇ ਹੋਏ ਟਾਂਡਾ ਪੁਲਿਸ ਦੇ ਐਸਐਚਓ ਗੁਰਦੇਵ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੇ ਦੌਰਾਨ ਬਿਜਲੀ ਘਰ ਟੀ ਪੁਆਇੰਟ ਹਾਈਵੇ 'ਤੇ ਜਦੋਂ ਉਨ੍ਹਾਂ ਨੇ ਇੱਕ ਟਰੱਕ ਦੀ ਚੈਕਿੰਗ ਕੀਤੀ ਗਈ ਤਾਂ ਉਸ ਵਿੱਚ ਚਾਰ ਲੋਕ ਸਵਾਰ ਸਨ। ਤਲਾਸ਼ੀ ਦੇ ਦੌਰਾਨ ਚਾਰਾਂ ਮੁਲਜ਼ਮਾਂ ਕੋਲੋਂ 473 ਗ੍ਰਾਮ ਨਸ਼ੀਲਾ ਪਾਊਡਰ ਅਤੇ 4 ਕਿੱਲੋਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਸੰਜੀਵ ਕੁਮਾਰ, ਸੁਦੇਸ਼ ਕੁਮਾਰ,ਸਤੀਸ਼ ਕੁਮਾਰ ਅਤੇ ਸੁਖਪਾਲ ਕੁਮਾਰ ਵਜੋਂ ਹੋਈ ਹੈ। ਇਹ ਤਸਕਰ ਹਿਮਾਚਲ ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਸ਼ਾ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਕਾਰਵਾਈ ਜਾਰੀ ਹੈ।