ਲੁੱਟ-ਖੋਹ ਕਰਨ ਵਾਲਾ ਗਿਰੋਹ 9 ਮੋਬਾਈਲਾਂ ਤੇ ਚੋਰੀ ਦੇ ਵਾਹਨਾਂ ਸਣੇ ਕਾਬੂ - ਫਗਵਾੜਾ ਕ੍ਰਾਇਮ ਨਿਊਜ਼ ਅਪਡੇਟ
ਫਗਵਾੜਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫਗਵਾੜਾ ਦੇ ਐਸਐਸਪੀ ਮਨਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਲੁੱਟ ਹੋਣ ਦੀ ਵਾਰਦਾਤਾਂ ਦੀ ਸ਼ਿਕਾਇਤ ਮਿਲ ਰਹੀਆਂ ਸਨ। ਇਸ ਦੇ ਚਲਦੇ ਪੁਲਿਸ ਦੀ ਵੱਖ-ਵੱਖ ਟੀਮਾਂ ਬਣਾ ਕੇ ਲੁੱਟ ਖੋਹਾਂ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਦੋ ਮੁਲਜ਼ਮ ਫਰਾਰ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਮੌਕੇ ਤੋਂ ਨੌਂ ਮੋਬਾਈਲ ਫੋਨ, ਇੱਕ ਸਕੂਟਰੀ ਤੇ ਚਾਰ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਮੁਲਜ਼ਮਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਜਲਦ ਹੀ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।