ਅੰਮ੍ਰਿਤਸਰ ਪੁਲਿਸ ਨੇ 4 ਚੋਰਾਂ ਨੂੰ ਚੋਰੀ ਦੇ ਵਹੀਕਲਾਂ ਸਣੇ ਕੀਤਾ ਕਾਬੂ
ਅੰਮ੍ਰਿਤਸਰ ਪੁਲਿਸ ਨੇ ਦੋ ਪਹੀਆ ਵਾਹਨਾਂ ਦੀ ਚੋਰੀ ਕਰਨ ਵਾਲੇ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਦੱਸਦੇ ਹੋਏ ਪੁਲਿਸ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰੋਂ ਦੋ-ਪਹੀਆ ਵਾਹਨਾਂ ਦੀ ਚੋਰੀ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਪੁਲਿਸ ਨੇ ਟੀਮ ਤਿਆਰ ਕਰ ਚੋਰਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਪਾਰਕਿੰਗ 'ਚੋਂ ਗ੍ਰਿਫ਼ਤਾਰ ਕੀਤਾ। ਚਾਰਾਂ ਮੁਲਜ਼ਮਾਂ ਕੋਲੋਂ ਚੋਰੀ ਦੇ 10 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।