ਗੁੱਜਰਪੁਰਾ ਗੋਲੀਕਾਂਡ ਮਾਮਲੇ 'ਚ 2 ਮੁਲਜ਼ਮ ਕਾਬੂ
ਅੰਮ੍ਰਿਤਸਰ ਪੁਲਿਸ ਨੇ ਬੀਤੀ ਦਿਨੀਂ ਸ਼ਹਿਰ ਦੇ ਗੁੱਜਰਪੁਰਾ ਇਲਾਕੇ 'ਚ ਵਾਪਰੇ ਗੋਲੀਕਾਂਡ ਮਾਮਲੇ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀ ਹਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸ਼ਹਿਰ 'ਚ ਦੋ ਸੱਕੇ ਭਰਾਵਾਂ ਵਿਚਾਲੇ ਆਪਸੀ ਵਿਵਾਦ ਕਾਰਨ ਫਾਇਰਿੰਗ ਹੋਈ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਗੋਲੀਕਾਂਡ ਮਾਮਲੇ ਕੁੱਲ 11 ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ 'ਚੋਂ ਉਨ੍ਹਾਂ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਸ਼ਮੀਰ ਸਿੰਘ ਤੇ ਲਾਡੀ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪਿਉ-ਪੁੱਤਰ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਮੌਕੇ 'ਤੇ ਵਾਰਦਾਤ ਦੇ ਸਮੇਂ ਵਰਤੀ ਗਈ ਦਾਤਰ ਬਰਾਮਦ ਕਰ ਲਈ ਗਈ ਹੈ ਜਦਕਿ ਅਜੇ ਰਿਵਾਲਵਰ ਦੀ ਰਿਕਵਰੀ ਬਾਕੀ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਪੁਲਿਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ ਤੇ ਜਲਦ ਹੀ ਹੋਰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।