ਅੰਮ੍ਰਿਤਸਰ 'ਚ ਚੋਰੀ ਦੇ ਮੋਟਰਸਾਈਕਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਸਣੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਰੂਪ ਲਾਲ ਨੇ ਦੱਸਿਆ ਕਿ 15 ਜਨਵਰੀ ਨੂੰ ਪੁਲਿਸ ਟੀਮ ਵੱਲੋਂ ਛੇਹਰਟਾ ਚੌਕ 'ਚ ਨਾਕੇਬੰਦੀ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ ਗਿਆ ਤਾਂ ਦੋਹਾਂ ਵਿਚੋਂ ਇੱਕ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਇੱਕ ਮੁਲਜ਼ਮ ਨੂੰ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਤੇ ਦੂਜੇ ਮੁਲਜ਼ਮ ਨੂੰ ਛੇਹਰਟਾ ਦੇ ਇਲਾਕੇ 'ਚ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਦੀ ਪਛਾਣ ਨਿਸ਼ਾਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਐਕਟਿਵਾ ਸਣੇ ਚੋਰੀ ਦੇ ਕੁੱਲ 5 ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮ ਖਿਲਾਫ਼ ਰਿਮਾਂਡ ਹਾਸਲ ਕਰ ਅਗਲੀ ਕਾਰਵਾਈ ਜਾਰੀ ਹੈ।