ਅੰਮ੍ਰਿਤਸਰ ਪੁਲਿਸ ਨੇ ਵੇਰਕੇ ਹਲਕੇ ਦੇ ਖੇਤਾਂ ਵਿੱਚੋਂ ਮਿਲੀ ਲਾਸ਼ ਦੀ ਗੁੱਥੀ ਸੁਲਝਾਈ - ਅੰਮ੍ਰਿਤਸਰ ਪੁਲਿਸ
ਅੰਮ੍ਰਿਤਸਰ: ਵੇਰਕਾ ਹਲਕੇ ਵਿੱਚ ਬੀਤੀ 27 ਨਵੰਬਰ ਨੂੰ ਜਤਿੰਦਰ ਕੁਮਾਰ ਦਾ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲਿਸ ਨੇ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ 'ਚ 1 ਮੁਲਜ਼ਮ ਨੂੰ ਵਾਰਦਾਤ ਸਮੇਂ ਵਰਤੀ ਗਈ ਸਕੂਟਰੀ ਸਣੇ ਕਾਬੂ ਕੀਤਾ ਹੈ। ਜਦੋਂ ਕਿ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਜਲਦ ਹੀ ਦੂਜੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਬੱਸ ਸਟੈਂਡ ਤੋਂ ਇਸ ਮੁਲਜ਼ਮ ਨੇ ਮ੍ਰਿਤਕ ਨੌਜਵਾਨ ਨੂੰ ਧੋਖੇ ਨਾਲ ਬੰਬੀ 'ਤੇ ਲੈ ਗਿਆ ਜਿਥੇ ਨੌਜਵਾਨ ਜਤਿੰਦਰ ਕੁਮਾਰ ਦਾ ਉਸ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।