ਬੀਐਸਸੀ ਐਗਰੀਕਲਚਰ ਦੀ ਵਿਦਿਆਰਥਣ ਨੇ ਹੋਸਟਲ 'ਚ ਲਿਆ ਫਾਹਾ - bsc agriculture student suicides in bathinda
ਬਠਿੰਡਾ: ਤਲਵੰਡੀ ਸਾਬੋ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਬੀਐਸਸੀ ਐਗਰੀਕਲਚਰ ਦੀ ਵਿਦਿਆਰਥਣ ਨੇ ਹੋਸਟਲ 'ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਲੜਕੀ ਦੀ ਲਾਸ਼ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ। ਰਾਜਸਥਾਨ ਦੇ ਹਨੂੰਮਾਨਗੜ੍ਹ ਦੀ ਸੁਮਨਪ੍ਰੀਤ ਕੌਰ ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਪੜ੍ਹਦੀ ਸੀ। ਉਸਦਾ ਐਗਰੀਕਲਚਰ ਦੀ ਪੜ੍ਹਾਈ ਦਾ ਆਖਰੀ ਸਮੈਸਟਰ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
TAGGED:
student suicide in hostel