ਫਿਲੌਰ: ਬੱਸ ਅਤੇ ਐਕਟੀਵਾ ਵਿਚਾਲੇ ਟੱਕਰ, 1 ਨੌਜਵਾਨ ਦੀ ਮੌਤ - 1 ਨੌਜਵਾਨ ਦੀ ਮੌਤ
ਜਲੰਧਰ: ਕਸਬਾ ਫਿਲੌਰ ਵਿਖੇ ਨਵਾਂ ਸ਼ਹਿਰ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਇਥੇ ਐਸਪੀ ਦਫ਼ਤਰ ਨੇੜੇ ਇੱਕ ਬੱਸ ਅਤੇ ਐਕਟੀਵਾ ਵਿਚਾਲੇ ਟੱਕਰ ਹੋ ਗਈ। ਇਸ ਸੜਕ ਹਾਦਸੇ 'ਚ ਐਕਟੀਵਾ ਚਾਲਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਬਾਰੇ ਸਿਵਲ ਹਸਪਤਾਲ ਫਿਲੌਰ ਦੇ ਡਾ. ਮੋਹਨ ਲਾਲ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਸਿਰ 'ਤੇ ਸੱਟ ਲੱਗਣ ਕਾਰਨ ਹੋਈ ਹੈ। ਪੁਲਿਸ ਵੱਲੋਂ ਹਾਦਸੇ ਵਾਲੀ ਥਾਂ 'ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਏਐਸਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮੁਨੀਸ਼ ਕੁਮਾਰ ਵਾਸੀ ਚੌਧਰਿਆ ਮਾਹਲ ਫਿਲੌਰ ਵਜੋਂ ਹਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਟਰੱਕ ਡਰਾਈਵਰ ਟੱਕਰ ਤੋਂ ਬਾਅਦ ਮੌਕੇ 'ਤੇ ਫਰਾਰ ਹੋ ਗਿਆ। ਪੁਲਿਸ ਵੱਲੋਂ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।