ਇਨਸਾਨੀਅਤ ਹੋਈ ਸ਼ਰਮਸਾਰ , ਪਿਤਾ ਨੇ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ - Gurdaspur latest crime news
ਗੁਰਦਾਸਪੁਰ : ਸ਼ਹਿਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਭੁੱਬਲੀ 'ਚ ਇੱਕ ਪਿਤਾ ਵੱਲੋਂ ਧੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਦੀਪਿਕਾ ਕੁਮਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਪੀੜਤਾ ਨੇ ਫੋਨ ਕਰ ਖ਼ੁਦ ਨਾਲ ਹੋ ਰਹੇ ਜਬਰ ਜਨਾਹ ਦੀ ਜਾਣਕਾਰੀ ਦਿੱਤੀ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।