ਪਿਓ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਨਾਬਾਲਗ ਧੀ - ਬਾਲ ਵਿਕਾਸ ਮੰਚ
ਹੁਸ਼ਿਆਰਪੁਰ : ਸ਼ਹਿਰ ਦੇ ਹਾਜੀਪੁਰ 'ਚ ਇੱਕ ਪਿਓ-ਧੀ ਦੇ ਰਿਸ਼ਤੇ ਨੂੰ ਸ਼ਰਮਸਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇੱਕ ਪਿਤਾ ਨੇ ਆਪਣੀ ਹੀ ਨਬਾਲਗ ਧੀ ਨਾਲ ਜਬਰ ਜਨਾਹ ਕੀਤਾ। ਪੀੜਤਾ ਨੇ ਪੁਲਿਸ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਹ 9ਵੀਂ ਜਮਾਤ ਦੀ ਵਿਦਿਆਰਥਣ ਹੈ। ਉਸ ਦੇ ਮਾਤਾ-ਪਿਤਾ ਦਾ ਤਲਾਕ ਹੋ ਚੁੱਕਾ ਹੈ। ਉਹ ਪਿਤਾ ਨਾਲ ਰਹਿੰਦੀ ਹੈ ਅਤੇ ਉਸ ਦੀ ਮਾਂ ਉਨ੍ਹਾਂ ਕੋਲੋਂ ਵੱਖ ਰਹਿੰਦੀ ਹੈ। ਪੀੜਤਾ ਨੇ ਸਕੂਲ ਅਧਿਆਪਕਾਂ ਅਤੇ ਬਾਲ ਵਿਕਾਸ ਮੰਚ ਦੀ ਮਦਦ ਨਾਲ ਪੁਲਿਸ ਕੋਲ ਸ਼ਿਕਾਇਤ ਦਿੱਤੀ। ਪੀੜਤਾ ਨੇ ਦੱਸਿਆ ਕਿ ਉਸ ਦਾ ਪਿਤਾ ਰੋਜ਼ ਸ਼ਰਾਬ ਪੀ ਕੇ ਆਉਂਦਾ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਜਬਰਨ ਉਸ ਨਾਲ ਜਬਰ ਜਨਾਹ ਕਰ ਰਿਹਾ ਸੀ। ਇਸ ਬਾਰੇ ਏਐੱਸਆਈ ਦਲਜੀਤ ਸਿੰਘ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਉੱਤੇ ਧਾਰਾ 376 ਅਤੇ 506 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ 'ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।