ਅੰਮ੍ਰਿਤਸਰ 'ਚ ਬੱਚੀਆਂ ਕਾਰਨ ਹੋਏ ਝਗੜੇ ਦੌਰਾਨ ਚੱਲੀਆਂ ਗੋਲੀਆਂ, ਚਾਰ ਲੋਕ ਜ਼ਖਮੀ - firing case
ਅੰਮ੍ਰਿਤਸਰ ਦੇ ਵਰਿਆਮ ਇਲਾਕੇ 'ਚ ਦਿਨ-ਦਿਹਾੜੇ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਲਾਕੇ 'ਚ ਰਹਿਣ ਵਾਲੇ ਦੋ ਗੁਆਂਢੀਆਂ ਵਿਚਾਲੇ ਬੱਚਿਆਂ ਦੇ ਖੇਡਣ ਨੂੰ ਲੈ ਕੇ ਝਗੜਾ ਹੋ ਗਿਆ। ਜ਼ਖਮੀ ਲੋਕਾਂ ਮੁਤਾਬਕ ਉਨ੍ਹਾਂ ਵਿਚਾਲੇ ਬੱਚਿਆਂ ਦੇ ਖੇਡਣ ਨੂੰ ਲੈ ਕੇ ਝਗੜਾ ਹੋਇਆ ਸੀ, ਪਰ ਬਾਅਦ ਵਿੱਚ ਦੂਜੇ ਬੱਚੇ ਦੇ ਪਰਿਵਾਰ ਨਾਲ ਕੁੱਝ ਨੌਜਵਾਨ ਉਨ੍ਹਾਂ ਦੇ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਗੋਲੀਆਂ ਚਲਾ ਦਿੱਤੀਆਂ। ਇਸ ਹਾਦਸੇ 'ਚ ਦੋ ਬੱਚਿਆਂ ਸਣੇ ਇੱਕ ਔਰਤ ਅਤੇ ਇੱਕ ਨੌਜਵਾਨ ਦੇ ਜ਼ਖਮੀ ਹੋਣ ਦੀ ਖ਼ਬਰ ਹੈ।