ਅੰਮ੍ਰਿਤਸਰ 'ਚ ਨੌਜਵਾਨ 'ਤੇ ਦਿਨ ਦਿਹਾੜੇ ਚੱਲੀਆਂ ਗੋਲੀਆਂ
ਅੰਮ੍ਰਿਤਸਰ ਦੇ ਗੇਟ ਹਕੀਮ ਨੇੜੇ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਜਰਨਲ ਸਟੋਰ ਉੱਤੇ ਕੰਮ ਕਰਨ ਵਾਲੇ ਨੌਜਵਾਨ ਨਾਲ ਕੁਝ ਲੋਕਾਂ ਨੇ ਕੁੱਟਮਾਰ ਕੀਤੀ ਤੇ ਉਸ ਉੱਤੇ ਗੋਲੀਆਂ ਚਲਾਈਆਂ। ਇਸ ਬਾਰੇ ਦੱਸਦੇ ਹੋਏ ਪੀੜਤ ਲੜਕੇ ਯੁਵਿਦ ਨੇ ਦੱਸਿਆ ਕਿ ਉਹ ਇਲਾਕੇ ਦੇ ਹੀ ਇੱਕ ਜਰਨਲ ਸਟੋਰ 'ਤੇ ਕੰਮ ਕਰਦਾ ਹੈ। ਉਹ ਦੁਕਾਨ ਅੰਦਰ ਕੰਮ ਕਰ ਰਿਹਾ ਸੀ ਤਾਂ ਅਭੀ ਨਾਂਅ ਦਾ ਇੱਕ ਲੜਕੇ ਨੇ ਉਸ ਨੂੰ ਦੁਕਾਨ ਤੋਂ ਬਾਹਰ ਬੁਲਾਇਆ। ਜਦ ਉਹ ਦੁਕਾਨ ਤੋਂ ਬਾਹਰ ਆਇਆ ਤਾਂ ਉਥੇ ਅਭੀ ਨਾਲ ਹੋਰ ਸੱਤ-ਅੱਠ ਲੜਕੇ ਬਾਹਰ ਖੜ੍ਹੇ ਸਨ। ਅਚਾਨਕ ਉਨ੍ਹਾਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ 'ਤੇ ਫਾਈਰਿੰਗ ਵੀ ਕੀਤੀ। ਯੁਵਿਦ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁੁਰੂ ਕਰ ਦਿੱਤੀ ਹੈ।