ਪਟਿਆਲਾ 'ਚ ਮਿਲੀ ਨਵਜੰਮੀ ਬੱਚੀ ਦੀ ਲਾਸ਼ - ਨਵਜੰਮੀ ਬੱਚੀ ਦੀ ਲਾਸ਼
ਪਟਿਆਲਾ ’ਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਪਾਸੇ ਜਿਥੇ ਸਰਕਾਰ ਕੁੜੀਆਂ ਨੂੰ ਅੱਗੇ ਵੱਧਣ ਲਈ ਪ੍ਰੇਰਤ ਕਰ ਰਹੀ ਹੈ ਉਥੇ ਹੀ ਛੋਟੀ ਮਾਨਸਿਕਤਾ ਵਾਲੇ ਕੁੱਝ ਲੋਕ ਬੱਚਿਆਂ ਦੇ ਪੈਦਾ ਹੋਣ 'ਤੇ ਉਨ੍ਹਾਂ ਨੂੰ ਮਰਨ ਲਈ ਛੱਡ ਦਿੰਦੇ ਹਨ। ਅਜਿਹਾ ਹੀ ਮਾਮਲਾ ਪਟਿਆਲਾ ਦੇ ਸਨੌਰ ਨੇੜੇ ਗੁਰਦੇਵ ਐਨਕਲੇਵ ਕੋਲ ਇੱਕ ਨਵਜੰਮੀ ਬੱਚੀ ਦੀ ਲਾਸ਼ ਮਿਲੀ ਹੈ, ਜਿਸ ਨੂੰ ਕਿ ਅਵਾਰਾ ਕੁੱਤੇ ਨੋਚ ਰਹੇ ਸਨ। ਬੱਚੀ ਦੀ ਲਾਸ਼ ਵੇਖ ਕੇ ਰਾਹਗੀਰਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪੁਜ ਕੇ ਬੱਚੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਰਜਿੰਦਰਾ ਹਸਪਤਾਲ ਦੀ ਮੌਰਚਰੀ 'ਚ ਰਖਵਾ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਲੋਕਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।