ਹੁਸ਼ਿਆਰਪੁਰ : ਟਾਂਡਾ ਜਬਰ ਜਨਾਹ ਮਾਮਲੇ ਖਿਲਾਫ ਵੱਖ-ਵੱਖ ਜੱਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ : ਕਿਰਤੀ ਕਿਸਾਨ ਯੂਨੀਅਨ, ਦਲਿਤ ਵਿਦਿਆਰਥੀਆਂ ਤੇ ਵੱਖ-ਵੱਖ ਜੱਥੇਬੰਦੀਆਂ ਨੇ ਟਾਂਡਾ ਵਿਖੇ ਵਾਪਰੇ ਜਬਰ-ਜਨਾਹ ਖਿਲਾਫ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਹੁਸ਼ਿਆਰਪੁਰ ਸ਼ੈਸ਼ਨ ਚੌਕ ਤੋਂ ਹੋ ਕੇ ਡੀਸੀ ਦਫ਼ਤਰ ਜਾ ਕੇ ਸਮਾਪਤ ਹੋਇਆ। ਸਮੂਹ ਜਥੇਬੰਦੀਆਂ ਦੇ ਅਹੁਦੇਦਾਰਾਂ ਵੱਲੋਂ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਜੋ ਬੀਤੇ ਦਿਨ ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਵਿੱਚ ਨਾਬਾਲਿਗ ਬੱਚੀ ਨਾਲ ਜਬਰ ਜਨਾਹ ਮਾਮਲੇ ਦੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜਾ ਦੇਣ ਦੀ ਮੰਗ ਕੀਤੀ। ਉਸ ਕੇਸ ਸਬੰਧੀ ਬੇਸ਼ੱਕ ਪ੍ਰਸ਼ਾਸਨ ਵੱਲੋਂ ਐਫਆਈਆਰ ਦਰਜ ਕਰ ਕੇ ਦਾਦੇ ਪੋਤੇ ਨੂੰ ਫੜ ਲਿਆ ਗਿਆ ਹੈ ਪਰ ਇਸ ਕੇਸ ਨੂੰ ਫਾਸਟ ਟਰੈਕ ਵਿੱਚ ਪਾ ਕੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫਾਂਸੀ ਦੇਣ ਦੀ ਮੰਗ ਕੀਤੀ ਤਾਂ ਜੋ ਸਮਾਜ 'ਚ ਆਜਿਹੀਆਂ ਘਿਨੌਣੀ ਘਟਨਾਵਾਂ ਨੂੰ ਰੋਕਿਆ ਜਾ ਸਕੇ।