ਜਲੰਧਰ ਪੁਲਿਸ ਨੇ 14 ਜੁਆਰੀਆਂ ਨੂੰ ਕੀਤਾ ਗ੍ਰਿਫ਼ਤਾਰ - 14 ਜੁਆਰੀਆਂ ਨੂੰ ਕੀਤਾ ਗ੍ਰਿਫ਼ਤਾਰ
ਜਲੰਧਰ : ਪੁਲਿਸ ਵੱਲੋਂ ਸ਼ਹਿਰ 'ਚ 14 ਜੁਆਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਐਸਆਈ ਮੁਕੇਸ਼ ਕੁਮਾਰ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਰੇਡ ਕਰ ਜਗਦੰਬੇ ਮਾਰਕੀਟ 'ਚ 14 ਜੁਆਰੀਆਂ ਨੂੰ ਜੂਆ ਖੇਡਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਕੋਲੋਂ 14 ਹਜ਼ਾਰ ਰੁਪਏ ਨਗਦ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।