ਜਲੰਧਰ ਪੁਲਿਸ ਨੇ 2 ਚੋਰਾਂ ਨੂੰ ਕੀਤਾ ਗ੍ਰਿਫ਼ਤਾਰ - ਪੁਲਿਸ ਨੇ 2 ਚੋਰਾਂ ਨੂੰ ਕੀਤਾ ਗ੍ਰਿਫ਼ਤਾਰ
ਜਲੰਧਰ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੋਕਾਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਡੀ. ਸੂਡਰਵਿਲੀ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਮੁਹੱਲਾ ਗੋਬਿੰਦਗੜ੍ਹ ਵਿਖੇ ਸਾਲ 2019 'ਚ ਚੋਰੀ ਹੋਣ ਦੀ ਸੂਚਨਾ ਮਿਲੀ ਸੀ। ਇਸ ਦੀ ਸ਼ਿਕਾਇਤ ਪਰਮਿੰਦਰ ਕੌਰ ਪਤਨੀ ਜਸਬੀਰ ਸਿੰਘ ਵੱਲੋਂ ਥਾਣਾ ਬਾਰਾਦਰੀ ਵਿਖੇ ਕੀਤੀ ਗਈ ਸੀ। ਇਸ ਤੋਂ ਬਾਅਦ ਥਾਣੇ ਦੇ ਐੱਸਐਚਓ ਜੀਵਨ ਸਿੰਘ 'ਤੇ ਉਨ੍ਹਾਂ ਦੀ ਟੀਮ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੀਪਕ ਕੁਮਾਰ ਅਤੇ ਉਸ ਦੇ ਸਾਥੀ ਨਵਜੀਤ ਕੁਮਾਰ ਨੂੰ ਗੁਰੂ ਨਾਨਕ ਪੁਰਾ ਫਾਟਕ 'ਤੇ ਨਾਕੇਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਮੁਲਜ਼ਮ ਪਿਤਾਰਾ ਬੋਲੀਨਾ ਦੇ ਵਸਨੀਕ ਹਨ। ਪੁਲਿਸ ਵੱਲੋਂ ਪੁੱਛਗਿੱਛ ਦੇ ਦੌਰਾਨ ਮੁਲਜ਼ਮਾਂ ਨੇ ਚੋਰੀ ਦੀਆਂ ਤਿੰਨ ਵਾਰਦਾਤਾਂ ਕਬੂਲੀਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ 1 ਲੱਖ ਰੁਪਏ ਨਗਦੀ, ਸੋਨੇ ਦੇ ਗਹਿਣੇ ਤੇ ਇੱਕ ਮੋਟਰਸਾਈਕਲ ਬਰਾਮਦ ਕੀਤੇ ਹੈ। ਪੁਲਿਸ ਵੱਲੋਂ ਮੁਲਜ਼ਮਾਂ ਵਿਰੁੱਧ ਅਗਲੀ ਕਾਰਵਾਈ ਜਾਰੀ ਹੈ।