ਜਲੰਧਰ ਪੁਲਿਸ ਨੇ ਸੁਲਝਾਇਆ ਸਿਰ ਕੱਟੀ ਲਾਸ਼ ਦਾ ਮਾਮਲਾ
ਜਲੰਧਰ ਦੇ ਟਰਾਂਸਪੋਰਟ ਨਗਰ ਵਿੱਚ ਬੀਤੇ ਦਿਨੀਂ ਸਿਰ ਕਟੀ ਲਾਸ਼ ਬਰਾਮਦ ਹੋਈ ਸੀ। ਜਲੰਧਰ ਦੀ ਕਮਿਸ਼ਨਰੇਟ ਪੁਲਿਸ ਟੀਮ ਨੇ ਇਸ ਮਾਮਲੇ ਨੂੰ ਸੁਲਝਾਉਂਦੇ ਹੋਏ ਮੁਲਜ਼ਮ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਬਾਬੂ ਲਾਲ ਵਜੋਂ ਹੋਈ ਹੈ। ਮੁਲਜ਼ਮ ਮਹਿਲਾ ਨੇ ਪ੍ਰੇਮ ਪ੍ਰਸੰਗ ਦੇ ਚਲਦੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ। ਪੁਲਿਸ ਵੱਲੋਂ ਦੂਜੇ ਮੁਲਜ਼ਮ ਦੀ ਜਲਦ ਗ੍ਰਿਫ਼ਤਾਰੀ ਕੀਤੇ ਜਾਣ ਦੀ ਗੱਲ ਆਖੀ ਗਈ ਹੈ ਤੇ ਮੁਲਜ਼ਮ ਮਹਿਲਾ ਕੋਲੋਂ ਪੁੱਛਗਿੱਛ ਜਾਰੀ ਹੈ।