ਦਿਨ ਦਿਹਾੜੇ 3 ਨਕਾਬਪੋਸ਼ ਲੁੱਟੇਰਿਆਂ ਨੇ ਖੋਹਿਆ ਮਹਿਲਾ ਤੋਂ ਪਰਸ - CRIEM
ਬੀਤੇ ਦਿਨੀਂ ਮੋਗਾ 'ਚ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ਾਂ ਨੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ। ਲੁੱਟੇਰੇ ਮਹਿਲਾ ਤੋਂ ਪਰਸ ਖੋਹ ਕੇ ਫ਼ਰਾਰ ਹੋ ਗਏ। ਇਸ ਬਾਰੇ ਪੀੜਤ ਮਹਿਲਾ ਵਰਸ਼ਾ ਰਾਣੀ ਨੇ ਦੱਸਿਆ ਕਿ ਉਹ ਹਸਪਤਾਲ ਵਿੱਚ ਦਾਖ਼ਲ ਆਪਣੇ ਪੁੱਤਰ ਨੂੰ ਮਿਲਣ ਗਈ ਸੀ ਅਤੇ ਜਦੋਂ ਉਹ ਘਰ ਪਰਤ ਰਹੀ ਸੀ ਤਾਂ 3 ਨਕਾਬਪੋਸ਼ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤੇ ਉਸ ਦਾ ਪਰਸ ਖ਼ੋਹ ਕੇ ਫ਼ਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।