ਮਾਨਸਾ ਪੁਲਿਸ ਨੇ 3 ਕਿੱਲੋ ਅਫ਼ੀਮ ਸਣੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ - ਮਾਨਸਾ ਕ੍ਰਾਇਮ ਨਿਊਜ਼ ਅਪਡੇਟ
ਮਾਨਸਾ ਪੁਲਿਸ ਦੇ ਸੀਆਈਏ ਸਟਾਫ਼ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 3 ਕਿੱਲੋਂ ਅਫ਼ੀਮ ਬਰਾਮਦ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੈਕਿੰਗ ਕੀਤੀ ਜਾਂਦੀ ਹੈ। ਪੁਲਿਸ ਵੱਲੋਂ ਚੈਕਿਗ ਦੇ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤੇ ਉਸ ਕੋਲੋਂ ਤਿੰਨ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਰੀਕ ਸਿੰਘ, ਮੀਰਪੁਰ ਖ਼ੁਰਦ ਦੇ ਵਸਨੀਕ ਵਜੋਂ ਹੋਈ ਹੈ। ਮੁਲਜ਼ਮ ਹੋਰਨਾਂ ਸੂਬਿਆਂ ਤੋਂ ਅਫ਼ੀਮ ਲਿਆ ਕੇ ਸ਼ਹਿਰ ਵਿੱਚ ਸਪਲਾਈ ਕਰਦਾ ਸੀ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਬਰਾਮਦ ਕੀਤੀ ਗਈ ਅਫ਼ੀਮ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 3 ਤੋਂ 5 ਲੱਖ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਕਿ ਉਹ ਕਿਥੋਂ ਨਸ਼ਾ ਲਿਆਉਂਦਾ ਸੀ ਤੇ ਕਿੱਥੇ ਸਪਲਾਈ ਕਰਨ ਜਾ ਰਿਹਾ ਸੀ।