ਸੰਗਰੂਰ ਪੁਲਿਸ ਨੇ ਲੁੱਟ-ਖੋਹ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ - ਸੰਗਰੂਰ ਨਿਊਜ਼ ਅਪਡੇਟ
ਸੰਗਰੂਰ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਤਪਾਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਪਿਛਲੇ ਲੰਬੇ ਸਮੇਂ ਤੋਂ ਲੁੱਟ-ਖੋਹ ਦੀਆਂ ਵਾਰਦਾਤਾਂ ਦੀ ਸ਼ਿਕਾਇਤ ਮਿਲ ਰਹੀਆਂ ਸਨ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਜੋੜੇ ਵਾਲੀਆਂ, ਇੱਕ ਸੋਨੇ ਦੀ ਚੇਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਚਾਰੇ ਮੁਲਜ਼ਮ ਸ਼ਹਿਰ ਦੀ ਇੱਕ ਫੈਕਟਰੀ 'ਚ ਬਤੌਰ ਲੇਬਰ ਕੰਮ ਕਰਦੇ ਹਨ। ਇਨ੍ਹਾਂ ਮੁਲਜ਼ਮਾਂ 'ਤੇ ਪਹਿਲਾਂ ਵੀ ਕਈ ਮੁਕਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਜ਼ਿਆਦਾਤਰ ਬਜ਼ੁਰਗ ਔਰਤਾਂ ਤੋਂ ਲੁੱਟ-ਖੋਹ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਆਪਣੇ ਐਸ਼ੋ-ਆਰਾਮ ਲਈ ਲੁੱਟਾਂ-ਖੋਹਾਂ ਕਰਦੇ ਸਨ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।