ਤਰਨ ਤਾਰਨ ਪੁਲਿਸ ਨੇ 267 ਗ੍ਰਾਮ ਹੈਰੋਇਨ ਸਣੇ ਨਸ਼ਾ ਤਸਕਰ ਕੀਤਾ ਕਾਬੂ - ਤਰਨ-ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰ ਕਾਬੂ
ਤਰਨ-ਤਾਰਨ ਪੁਲਿਸ ਵੱਲੋਂ ਨਸ਼ੇ ਨੂੰ ਠੱਲ ਪਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਤਰਨ ਤਾਰਨ ਪੁਲਿਸ ਦੇ ਸੀਆਈਏ ਸਟਾਫ ਨੇ ਪਿੰਡ ਭਿੱਖੀਵਿੰਡ 'ਚ ਇੱਕ ਵਿਅਕਤੀ ਨੂੰ 267 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਇਸ ਬਾਰੇ ਐੱਸਪੀਡੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸਰਹੱਦੀ ਇਲਾਕਾ ਹੋਣ ਕਾਰਨ ਇਲਾਕੇ 'ਚ ਵਿਸ਼ੇਸ਼ ਨਾਕਾਬੰਦੀ ਕੀਤੀ ਜਾਂਦੀ ਹੈ। ਮੁਲਜ਼ਮ ਨੂੰ ਸੀਆਈਏ ਸਟਾਫ ਵੱਲੋਂ ਪਿੰਡ ਭਿੱਖੀਵਿੰਡ 'ਚ ਨਾਕੇਬੰਦੀ ਦੇ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਗੁਰਬੀਰ ਸਿੰਘ ਗੋਰਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਨਸ਼ੇ ਵੇਚਦਾ ਸੀ। ਇਸ ਤੋਂ ਪਹਿਲਾਂ ਵੀ ਮੁਲਜ਼ਮ 'ਤੇ ਥਾਣਾ ਝੱਬਾਲ ਵਿਖੇ ਵੀ ਨਸ਼ਾ ਤਸਕਰੀ ਦੇ ਤਿੰਨ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਤੇ ਸੀਆਈਏ ਸਟਾਫ ਵੱਲੋਂ ਮੁਲਜ਼ਮ ਵਿਰੁੱਧ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਕਿਥੋਂ ਹੈਰੋਇਨ ਖ਼ਰੀਦ ਕੇ ਲਿਆਂਦਾ ਹੈ ਤੇ ਕਿਥੇ-ਕਿਥੇ ਸਪਲਾਈ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਅਗਲੀ ਕਾਰਵਾਈ ਜਾਰੀ ਹੈ।