ਗੁਰਦੁਆਰਾ ਸਾਹਿਬ 'ਚ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ - Theft at gurudwara sahib majithia
ਅੰਮ੍ਰਿਤਸਰ: ਪਿੰਡ ਮਜੀਠਾ 'ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਦਿਨ-ਦਿਹਾੜੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੋ ਨੌਜਵਾਨ ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਤੇ ਗੋਲਕ ਤੋੜੀ ਜਿਸ ਤੋਂ ਬਾਅਦ ਉਹ ਫਰਾਰ ਹੋ ਗਏ। ਚੋਰੀ ਦੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਗੁਰਦੁਆਰਾ ਕਮੇਟੀ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।