ਲੁਧਿਆਣਾ 'ਚ ਰੇਲ ਗੱਡੀ ਦੇ ਹੇਠਾਂ ਆਉਣ ਨਾਲ 2 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ - ਲੁਧਿਆਣਾ ਨਿਊਜ਼ ਅਪਡੇਟ
ਲੁਧਿਆਣਾ 'ਚ ਭਿਆਨਕ ਹਾਦਸਾ ਵਾਪਰਣ ਦੀ ਖ਼ਬਰ ਹੈ। ਇੱਥੇ ਦੇ ਗੈਸਪੁਰਾ ਫਾਟਕ 'ਤੇ ਰੇਲ ਗੱਡੀ ਹੇਠਾਂ ਆਉਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉੱਤੇ ਪੁੱਜੀ ਤੇ ਜ਼ਖ਼ਮੀਆਂ ਨੂੰ ਜ਼ੇਰੇ ਇਲਾਜ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ 'ਚ ਇੱਕ ਬਜ਼ੁਰਗ ਵਿਅਕਤੀ ਤੇ ਇੱਕ ਲੜਕੀ ਸ਼ਾਮਲ ਹੈ। ਲੋਕਾਂ ਵੱਲੋਂ ਰੇਲਵੇ ਫਾਟਕ ਉੱਤੇ ਮੌਜੂਦ ਰੇਲਵੇ ਕਰਮਚਾਰੀ ਉੱਤੇ ਰੇਲਗੱਡੀ ਆਉਣ ਸਮੇਂ ਫਾਟਕ ਖੁਲ੍ਹਾ ਰੱਖਣ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਵੱਲੋਂ ਘਟਨਾ ਦੀ ਜਾਂਚ ਜਾਰੀ ਹੈ।