ਦੋ ਪਹੀਆ ਵਾਹਨ ਚੋਰੀ ਕਰਨ ਵਾਲਾ ਚੜ੍ਹਿਆ ਪੁਲਿਸ ਦੇ ਅੜਿਕੇ - ਅੰਮ੍ਰਿਤਸਰ ਨਿਊਜ਼ ਅਪਡੇਟ
ਅੰਮ੍ਰਿਤਸਰ ਪੁਲਿਸ ਨੇ 2 ਪਹੀਆ ਵਾਹਨ ਚੋਰੀ ਕਰਨ ਤੇ ਲੁੱਟ ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ 'ਚ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਤੇ ਉਹ ਦਿੱਲੀ ਦਾ ਵਸਨੀਕ ਹੈ। ਮੁਲਜ਼ਮ ਕੋਲੋਂ ਪੁਲਿਸ ਨੇ ਤਿੰਨ ਮੋਟਰਸਾਈਕਲ ਤੇ ਇੱਕ ਐਕਟੀਵਾ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਇੱਕ ਚੋਰ ਗਿਰੋਹ ਵਿੱਚ ਸ਼ਾਮਲ ਹੈ, ਤੇ ਅਕਸਰ ਰਾਤ ਵੇਲੇ ਉਹ ਤੇ ਉਸ ਦੇ ਸਾਥੀ ਲੋਕਾਂ ਕੋਲੋਂ ਲੁੱਟ ਖੋਹ ਕਰਦੇ ਸਨ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਉਸ ਦੇ ਵਿਰੁੱਧ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਕਬਾਲ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ, ਤੇ ਉਸ ਦੇ ਵਿਰੁੱਧ ਕਈ ਅਪਰਾਧਕ ਮਾਮਲੇ ਦਰਜ ਹਨ।