ਕਰਫਿਊ ਦੌਰਾਨ ਫਾਜ਼ਿਲਕਾ-ਅਬੋਹਰ ਰੋਡ 'ਤੇ ਬਰਾਮਦ ਹੋਈ ਅਣਪਛਾਤੇ ਵਿਅਕਤੀ ਦੀ ਲਾਸ਼ - curfew due to corona virus
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਫਾਜ਼ਿਲਕਾ-ਅਬੋਹਰ ਰੋਡ 'ਤੇ ਸਥਿਤ ਅਨਾਜ ਮੰਡੀ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਸ਼ਰਾਬੀ ਸੀ। ਇਸ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਵੱਧ ਨਸ਼ਾ ਕਰਨ ਨਾਲ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸ਼ਨਾਖਤ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਾਜਿਲਕਾ ਲੈ ਜਾਇਆ ਜਾਵੇਗਾ l