ਕਰਫਿਊ ਦੇ ਦੌਰਾਨ ਧੂਰੀ 'ਚ ਅਣਪਛਾਤੇ ਲੋਕਾਂ ਨੇ ਕੀਤੀ ਫਾਈਰਿੰਗ
ਸੰਗਰੂਰ: ਕਰਫਿਊ ਦੇ ਦੌਰਾਨ ਧੂਰੀ ਵਿਖੇ ਸਥਿਤ ਰਾਮ ਨਗਰ ਬਸਤੀ 'ਚ ਦੇਰ ਰਾਤ ਕੁੱਝ ਅਣਪਛਾਤੇ ਲੋਕਾਂ ਵੱਲੋਂ ਫਾਈਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚਲਦੇ ਪੂਰੇ ਇਲਾਕੇ ਨੂੰ ਸੀਲ ਕੀਤਾ ਗਿਆ ਹੈ। ਨਾਕਾਬੰਦੀ ਦੇ ਦੌਰਾਨ ਕੁੱਝ ਅਣਪਛਾਤੇ ਲੋਕਾਂ ਨੇ ਇਲਾਕੇ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਪਹਿਰਾ ਦੇ ਰਹੇ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਰੋਕਿਆ। ਜਿਸ ਦੇ ਚਲਦੇ ਉਨ੍ਹਾਂ ਅਣਪਛਾਤੇ ਲੋਕਾਂ ਨੇ ਨਾਕੇ 'ਤੇ ਮੌਜੂਦ ਨੌਜਵਾਨਾਂ 'ਤੇ ਫਾਈਰਿੰਗ ਕੀਤੀ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ।