ਸਿਮਰਜੀਤ ਬੈਂਸ 'ਤੇ ਸਰੀਰਕ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਪੀੜਤਾ ਨੇ ਲੁਧਿਆਣਾ ਕਮਿਸ਼ਨਰ ਦਫ਼ਤਰ ਦਿੱਤਾ ਧਰਨਾ - ਇਨਸਾਫ ਦੀ ਮੰਗ
ਲੁਧਿਆਣਾ: ਵਿਧਾਇਕ ਸਿਮਰਜੀਤ ਬੈਂਸ 'ਤੇ ਸਰੀਰਕ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਪੀੜਤਾ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਦਿੱਤਾ। ਪੀੜਤਾ ਨੇ ਇਨਸਾਫ ਨਾ ਮਿਲਣ ਦੀ ਗੱਲ ਕਹਿੰਦੇ ਹੋਏ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਵਿਧਾਇਕ ਦਾ ਸਾਥ ਦੇਣ ਦੀ ਗੱਲ ਆਖੀ। ਪੀੜਤਾ ਨੇ ਕਿਹਾ ਕਿ ਉਹ ਪੁਲਿਸ ਕੋਲ ਬੈਂਸ ਦੇ ਖਿਲਾਫ ਕਈ ਸਬੂਤ ਦੇ ਚੁੱਕੀ ਹੈ, ਇਸ ਦੇ ਬਾਵਜੂਦ ਉਸ ਨੂੰ ਇਨਸਾਫ ਦੀ ਬਜਾਏ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸ ਨੇ ਇਨਸਾਫ ਮੰਗਦੇ ਹੋਏ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।