ਸਹੁਰੇ ਪਰਿਵਾਰ ਤੋਂ ਤੰਗ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ - ਖ਼ੁਦਕੁਸ਼ੀ ਮਾਮਲਾ
ਜਲੰਧਰ ਦੇ ਬਸਤੀ ਸ਼ੇਖ ਇਲਾਕੇ 'ਚ ਇੱਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 24 ਸਾਲਾ ਅਵਿਨਾਸ਼ ਸਹੋਤਾ ਵਜੋਂ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਅਨਿਲ ਨੇ ਦੱਸਿਆ ਕਿ ਅਵਿਨਾਸ਼ ਦਾ ਤਿੰਨ ਸਾਲ ਪਹਿਲਾਂ ਆਸ਼ੂ ਨਾਂਅ ਦੀ ਕੁੜੀ ਨਾਲ ਵਿਆਹ ਹੋਇਆ ਸੀ। ਵਿਆਹ ਦੇ ਕੁੱਝ ਸਮੇਂ ਤੋਂ ਬਾਅਦ ਦੋਹਾਂ ਪਤੀ-ਪਤਨੀ ਵਿਚਾਲੇ ਝਗੜੇ ਹੋਣ ਲੱਗ ਪਏ। ਇਸ ਕਾਰਨ ਅਵਿਨਾਸ਼ ਦੀ ਪਤਨੀ ਆਪਣੇ ਪੇਕੇ ਘਰ ਚਲੀ ਗਈ ਤੇ ਹੁਣ ਤੱਕ ਵਾਪਸ ਨਹੀਂ ਮੁੜੀ। ਉਸ ਨੇ ਦੱਸਿਆ ਕਿ ਅਵਿਨਾਸ਼ ਕਈ ਵਾਰ ਆਪਣੀ ਪਤਨੀ ਨੂੰ ਲਿਆਉਣ ਉਸ ਦੇ ਪੇਕੇ ਘਰ ਗਿਆ ਪਰ ਉਸ ਦੇ ਸੁਹਰਾ ਪਰਿਵਾਰ ਨੇ ਲੜਕੀ ਨੂੰ ਵਾਪਸ ਨਹੀਂ ਭੇਜਿਆ। ਇਸ ਕਾਰਨ ਤੰਗ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਰਾਜ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ ਪੁਲਿਸ ਨੇ ਧਾਰਾ 17,306 ਤੇ 34 ਦੇ ਤਹਿਤ ਐਫਆਈਆਰ ਦਰਜ ਕਰ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।