ਸ਼ੱਕੀ ਹਲਾਤ 'ਚ ਹੋਈ ਨੌਜਵਾਨ ਦੀ ਮੌਤ, ਹਸਪਤਾਲ ਨੇ ਲਾਸ਼ ਰੱਖੀ ਕਬਾੜ ਦੇ ਨਾਲ - ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ
ਫ਼ਰੀਦਕੋਟ: ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕੋਟਕਪੁਰਾ ਵਾਸੀ ਅਕਾਸ਼ਦੀਮ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਲਾਤ ਵਿੱਚ ਮੌਤ ਹੋਣ ਦੀ ਖ਼ਬਰ ਆਈ ਹੈ। ਇਸੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਨੇ ਹਸਪਤਾਲ ਪ੍ਰਸ਼ਾਸਨ 'ਤੇ ਮ੍ਰਿਤਕ ਦੇਹ ਦੀ ਬੇਅਦਬੀ ਕਰਨ ਦੇ ਵੀ ਇਲਜ਼ਾਮ ਲਗਾਏ ਹਨ। ਹਸਪਤਾਲ ਪ੍ਰਸ਼ਾਸਨ ਨੇ ਇਸ ਮਾਮਲੇ 'ਤੇ ਸਬੰਧਤ ਦੋਸ਼ੀ ਮੁਲਾਜ਼ਮਾਂ ਖ਼ਿਲਫ਼ ਕਾਰਵਾਈ ਦੀ ਮੰਗ ਕੀਤੀ ਹੈ।