ਜਿੱਤਣ ਤੋਂ ਬਾਅਦ ਜੈ ਕ੍ਰਿਸ਼ਨ ਰੋੜੀ ਨੇ ਲੋਕਾਂ ਦਾ ਕੀਤਾ ਧੰਨਵਾਦ, ਵਿਰੋਧੀਆਂ ਨੂੰ ਦਿੱਤੀ ਚਿਤਾਵਨੀ - ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਸਰਕਾਰ
ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣਨ ਤੋਂ ਬਾਅਦ ਪਾਰਟੀ ਵਰਕਰਾਂ ਵੱਲੋਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਗੜ੍ਹਸ਼ੰਕਰ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਇੱਕ ਵਾਰ ਫਿਰ ਤੋਂ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਨੇ ਜੇਤੂ ਬਣਾਇਆ। ਜਿਸ ਤੋਂ ਬਾਅਦ ਲੋਕ ਉਨ੍ਹਾਂ ਦੇ ਘਰ ਵਧਾਈ ਦੇਣ ਲਈ ਪਹੁੰਚ ਰਹੇ ਹਨ। ਇਸ ਦੌਰਾਨ ਜੈ ਕ੍ਰਿਸ਼ਨ ਰੋੜੀ ਨੇ ਆਪ ਦੀ ਹਾਈ ਕਮਾਨ ਅਤੇ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਲਕਾ ਗੜ੍ਹਸ਼ੰਕਰ ਦੇ ਵਿੱਚ ਵਿਕਾਸ ਕਾਰਜਾਂ ਨੂੰ ਤਰਜ਼ੀਹ ਦੇਣਗੇ। ਜੈ ਕ੍ਰਿਸ਼ਨ ਸਿੰਘ ਰੋੜੀ ਨੇ ਵਿਰੋਧੀ ਪਾਰਟੀਆਂ ਨੂੰ ਚਿਤਵਾਨੀ ਦਿੰਦੇ ਹੋਏ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਵਿੱਚ ਵਿਰੋਧੀ ਪਾਰਟੀਆਂ ਨੂੰ ਆਪਣੀ ਹਾਰ ਹਜ਼ਮ ਨਹੀਂ ਹੋ ਰਹੀ ਹੈ ਅਤੇ ਪਾਰਟੀ ਵਰਕਰਾਂ ਵਲੋਂ ਲੋਕਾਂ ਨੂੰ ਪਿੰਡਾਂ ਵਿੱਚ ਧਮਕਾਇਆ ਜਾ ਰਿਹਾ ਹੈ ਜੋ ਬਰਦਾਸ਼ਤ ਨਹੀਂ ਕੀਤੇ ਜਾਵੇਗਾ।
Last Updated : Feb 3, 2023, 8:19 PM IST