ਜਸਵਿੰਦਰ ਭੱਲੇ ਨੇ ਉਡਾਇਆ ਸਾਬਕਾ ਸੀਐਮ ਦਾ ਮਜ਼ਾਕ,ਵੀਡੀਓ ਵਾਇਰਲ - ਸ਼ੋਸਲ ਮੀਡੀਆ ਅਕਾਊਟ 'ਤੇ ਇਕ ਵੀਡੀਓ ਸਾਂਝਾ ਕੀਤਾ
ਚੰਡੀਗੜ੍ਹ: ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਨੇ ਆਪਣੇ ਸ਼ੋਸਲ ਮੀਡੀਆ ਅਕਾਊਟ 'ਤੇ ਇਕ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿੱਚ ਉਹ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਤੰਜ਼ ਕਰਦੇ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਇਹ ਵੀਡੀਓ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵੋਟਾਂ ਵਿੱਚ ਹਾਰ ਤੋਂ ਬਾਅਦ ਸੇਅਰ ਕੀਤਾ ਹੈ। ਦੱਸ ਦੇਇਏ ਕਿ ਚੋਣਾਂ ਦੌਰਾਨ ਸਾਬਕਾ ਸੀਐਮ ਚੰਨੀ ਦੀਆਂ ਬੱਕਰੀ ਦੀ ਧਾਰ ਕੱਢਦੇ ਅਤੇ ਟੈਂਟ ਦਾ ਕੰਮ ਕਰਨ ਦਾ ਦਾਅਵਾ ਕਰਦਿਆਂ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਸਨ। ਇਸ ਸਭ 'ਤੇ ਤੰਜ ਕਸਦੇ ਉਨ੍ਹਾਂ ਨੇ ਇਹ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਹੁਣ ਤੱਕ 40 ਹਜ਼ਾਰ ਤੋਂ ਵੀ ਵੱਧ ਲੋਕਾਂ ਨੇ ਦੇਖ ਲਿਆ ਹੈ। ਲੋਕ ਇਸ ਨੂੰ ਬਹੁਤ ਪਸੰਦ ਕਰਦੇ ਹਨ।
Last Updated : Feb 3, 2023, 8:20 PM IST