ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ - ਗੁਰੂ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ
ਅੰਮ੍ਰਿਤਸਰ: ਸਿੱਖਾ ਦੇ ਸਤਵੇਂ ਗੁਰੂ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਅੱਜ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਸ਼ਵ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਗੁਰੂ ਮਹਾਰਾਜ ਦੀਆ ਸਿੱਖਿਆਵਾਂ ਦੇ ਚਲਦਿਆਂ ਤਨ, ਮਨ ਅਤੇ ਵਾਤਾਵਰਨ ਨੂੰ ਸ਼ੁੱਧ ਕਰ ਵਾਹਿਗੁਰੂ ਦਾ ਸਿਮਰਨ ਕਰਨ ਦੀ ਗਲ ਆਖੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਸੀ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਾਗੇ, ਵਾਤਾਵਰਨ ਹਰਿਆ ਭਰਿਆ ਸਵੱਛ ਰੱਖਾਂਗੇ ਤਾਂ ਹੀ ਅਸੀ ਪਵਿੱਤਰ ਹਿਰਦੇ ਨਾਲ ਕੁਦਰਤ ਨਾਲ ਸਾਂਝ ਪਾ ਵਾਹਿਗੁਰੂ ਨੂੰ ਅੰਤਰ ਮਨ ਨਾਲ ਧਿਆਉਣ ਵਿਚ ਕਾਮਯਾਬ ਹੋਵਾਂਗੇ।
Last Updated : Feb 3, 2023, 8:11 PM IST