ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜ਼ਿਲ੍ਹੇ ਭਰ 'ਚ ਸਾੜੇ ਮੋਦੀ ਸਰਕਾਰ ਦੇ ਪੁਤਲੇ
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲਗਭਗ 20 ਥਾਵਾਂ ਉੱਤੇ ਸੈਕੜੇ ਕਿਸਾਨਾਂ ਮਜਦੂਰਾਂ ਬੀਬੀਆਂ ਵੱਲੋ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਦਿੱਲੀ ਮੋਰਚੇ ਦੌਰਾਨ ਮੰਗਾ ਮੰਨਣ ਦੇ ਦਿੱਤੇ ਲਿਖਤੀ ਸਹਿਮਤੀ ਪੱਤਰ ਤੋਂ ਪੂਰੀ ਤਰ੍ਹਾਂ ਮੁੱਕਰ ਚੁੱਕੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜ਼ਾਏ ਯੂਪੀ ਦੇ ਲਖੀਮਪੁਰ ਖੀਰੀ ਕਾਂਡ ਵਿੱਚ ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਉੱਤੇ ਰਿਹਾਅ ਕਰਵਾ ਦਿੱਤਾ। ਇਸ ਲਈ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਰੈਲੀਆਂ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ। ਇਸ ਲਈ ਜਥੇਬੰਦੀ ਵੱਲੋਂ ਭਾਜਪਾ ਗੱਠਜੋੜ ਦੀਆਂ ਰੈਲੀਆਂ ਦੇ ਵਿਰੋਧ ਵਿੱਚ ਰੋਸ ਮਾਰਚ ਕਰਕੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਗਏ।
Last Updated : Feb 3, 2023, 8:17 PM IST