ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਵੱਲਾ ਅਤੇ ਜੰਡਿਆਲਾ ਗੁਰੂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲਖੀਮਪੁਰ ਖੀਰੀ ਘਟਨਾ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੇ ਪੁਤਲੇ ਸਾੜੇ ਗਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਸ਼ੀਸ਼ ਮਿਸ਼ਰਾ ਯੂਪੀ ਦੇ ਲਖੀਮਪੁਰ ਖੀਰੀ ਘਟਨਾ ਦਾ ਮੁੱਖ ਦੋਸ਼ੀ ਅਤੇ ਚਾਰ ਕਿਸਾਨਾਂ ਦਾ ਕਾਤਲ ਹੈ, ਜਿਸਨੂੰ ਮੋਦੀ ਸਰਕਾਰ ਵੱਲੋਂ ਲਗਾਤਾਰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਤਹਿਤ ਉਸਨੂੰ ਲਖਨਊ ਹਾਈਕੋਰਟ ਤੋਂ ਜ਼ਮਾਨਤ ਦਿਵਾਈ ਗਈ ਹੈ। ਕਿਸਾਨ ਆਗੂ ਨੇ ਕਿਹਾ ਇਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਮੋਦੀ ਸਰਕਾਰ ਲੋਕਤੰਤਰ ਨਹੀਂ ਬਲਕਿ ਗੁੰਡਾਤੰਤਰ ਰਾਹੀਂ ਅਜਿਹੇ ਮੁਲਜ਼ਮਾਂ ਦੀ ਸਹਾਇਤਾ ਕਰਕੇ ਵੋਟਾਂ ਹਥਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸ਼ਰਾ ਨੂੰ ਸਜਾ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Last Updated : Feb 3, 2023, 8:11 PM IST