ਰੇਲਵੇ ਫਾਟਕ ਬੰਦ ਤੋਂ ਅੱਕੇ ਲੋਕਾਂ ਦਾ ਵੱਡਾ ਐਲਾਨ - ਗੜ੍ਹਸ਼ੰਕਰ ਵਿਖੇ ਪਿੰਡਾਂ ਦੇ ਲੋਕਾਂ ਵੱਲੋਂ ਫਾਟਕ ਖੋਲ੍ਹਣ ਦੀ ਮੰਗ
ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਨਵਾਂਸ਼ਹਿਰ ਰੋਡ ’ਤੇ ਸਥਿਤ ਪਿੰਡ ਬਸਿਆਲਾ ਅਤੇ ਰਸੂਲਪੁਰ ਅਤੇ ਇਲਾਕੇ ਦੇ ਲੋਕਾਂ ਵੱਲੋਂ ਫਾਟਕ ਖੋਲ੍ਹਣ ਦੀ ਮੰਗ ਨੂੰ ਲੈਕੇ ਚੱਲ ਰਹੇ ਧਰਨੇ ਵਿੱਚ ਕੁੱਲ ਹਿੰਦ ਕਿਸਾਨ ਸਭਾ ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ ਧਰਨੇ ਵਾਲੇ ਅਸਥਾਨ ’ਤੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਘਰਸ਼ ਵਿੱਚ ਸਾਥ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਦੋਂ ਤੱਕ ਰੇਲਵੇ ਵੱਲੋਂ ਫਾਟਕ ਖੋਲ੍ਹਿਆ ਨਹੀਂ ਜਾਂਦਾ ਉਦੋਂ ਤੱਕ ਕੁੱਲ ਹਿੰਦ ਕਿਸਾਨ ਸਭਾ ਉਨ੍ਹਾਂ ਨਾਲ ਚਟਾਨ ਵਾਂਗ ਖੜੀ ਰਹੇਗੀ। ਲੋਕਾਂ ਨੇ ਦੱਸਿਆ ਕਿ ਪਿੰਡ ਬਸਿਆਲਾ ਦੇ ਰੇਲਵੇ ਫਾਟਕ ਨੂੰ ਰੇਲਵੇ ਵੱਲੋਂ ਕਰੀਬ ਤਿੰਨ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਜਿਸ ਕਾਰਨ ਪਿੰਡ ਬਸਿਆਲਾ, ਰਸੂਲਪੁਰ, ਚੌਹੜਾ, ਬਕਾਪੁਰ ਗੁਰੂ, ਦੇਣੋਵਾਲ ਕਲਾਂ ਅਤੇ ਹੋਰ ਕਈ ਪਿੰਡਾਂ ਦੀ ਆਵਾਜਾਈ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੀ ਹੈ ਅਤੇ ਫਾਟਕ ਬੰਦ ਹੋਣ ਕਾਰਨ ਲੋਕਾਂ ਨੂੰ 5 ਕਿਲੋਮੀਟਰ ਤੱਕ ਦਾ ਵੱਧ ਸਫ਼ਰ ਤਹਿ ਕਰਨਾ ਪੈਂਦਾ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਧਰਨਾ 25ਵੇਂ ਦਿਨ ਵਿੱਚ ਸ਼ਾਮਿਲ ਹੋ ਚੁੱਕਿਆ ਹੈ।
Last Updated : Feb 3, 2023, 8:18 PM IST