ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਲੁਟੇਰਾ ਨਕਦੀ ਸਣੇ ਪੁਲਿਸ ਅੜਿੱਕੇ - ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ
ਫਰੀਦਕੋਟ: ਜੈਤੋ 'ਚ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਦਿਨੋਂ ਦਿਨ ਵਧਦੀਆਂ ਹੀ ਜਾ ਰਹੀਆਂ ਹਨ। ਇਸ ਨੂੰ ਲੈਕੇ ਜੈਤੋ ਪੁਲਿਸ ਨੇ ਇੱਕ ਮੁਲਜ਼ਮ ਨੂੰ 2500 ਰੁਪਏ ਨਕਦੀ, ਮਾਰੂ ਹਥਿਆਰ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਇਕਲ ਸਣੇ ਕਾਬੂ ਕਰਨ ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਮੌਕੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਇਸ ਦੋਸ਼ੀ ਵੱਲੋਂ ਬਿਨੰਦੀ ਰੋਡ ’ਤੇ ਲੁੱਟ ਖੋਹ ਕਰਨ ਦੀਆਂ ਦੋ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਨੂੰ ਲੈਕੇ ਪੁਲਿਸ ਵੱਲੋਂ ਮੁਸਤੈਦੀ ਵਰਤਦੇ ਹੋਏ ਦੋਸ਼ੀ ਨੂੰ 24 ਘੰਟਿਆਂ ਤੋਂ ਘੱਟ ਸਮੇਂ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਪਾਸੋਂ 2500 ਰੁਪਏ ਦੀ ਨਕਦੀ, ਮਾਰੂ ਹਥਿਆਰ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਫਿਲਹਾਲ ਉਨ੍ਹਾਂ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
Last Updated : Feb 3, 2023, 8:19 PM IST