ਸ਼ਰਧਾਲੂਆਂ ਵੱਲੋਂ ਧੂਮਧਾਮ ਨਾਲ ਮਨਾਇਆ ਗਿਆ ਮਹਾਂ ਸ਼ਿਵਰਾਤਰੀ ਦਾ ਤਿਉਹਾਰ - ਮਹਾਂ ਸ਼ਿਵਰਾਤਰੀ ਦਾ ਤਿਉਹਾਰ
ਮੋਗਾ: ਦੇਸ਼ਭਰ ’ਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਮੰਦਰਾਂ ’ਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਦਾ ਤਾਂਤਾ ਲੱਗਿਆ ਰਿਹਾ। ਬਹੁਤ ਸ਼ਰਧਾਲੂ ਕਾਵਡ ਵੀ ਲੈ ਕੇ ਆਏ। ਸ਼ਰਧਾਲੂਆਂ ਨੇ ਜੈਕਾਰਿਆਂ ਦੇ ਨਾਲ ਭਗਵਾਨ ਸ਼ਿਵ ਦੇ ਦਰਸ਼ਨ ਕੀਤੇ। ਇਸੇ ਤਰ੍ਹਾਂ ਹੀ ਮੋਗਾ ਦੇ ਪ੍ਰਸਿੱਧ ਮੰਦਰ ਸ੍ਰੀ ਸਨਾਤਨ ਧਰਮ ਹਰਿ ਮੰਦਰ ਵਿਚ ਵੀ ਭਗਤਾਂ ਦੀਆਂ ਲੰਮੀਆਂ ਲੰਮੀਆਂ ਡਾਰਾਂ ਦੇਖਣ ਨੂੰ ਮਿਲਿਆ। ਇਸ ਤੋਂ ਇਲਾਵਾ ਮੰਦਰ ਵਿੱਚ ਪਾਠ ਵੀ ਕਰਵਾਇਆ ਗਿਆ ਅਤੇ ਲੰਗਰ ਵੀ ਲਗਾਇਆ ਗਿਆ।
Last Updated : Feb 3, 2023, 8:18 PM IST