ਬਟਾਲਾ 'ਚ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆ ਖ਼ਿਲਾਫ ਵੱਡੀ ਕਾਰਵਾਈ - ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੇ ਉਪਰ ਨਕੇਲ ਕੱਸੀ
ਗੁਰਦਾਸਪੁਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪੁਲੀਸ ਪ੍ਰਸ਼ਾਸਨ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੇ ਉਪਰ ਨਕੇਲ ਕੱਸੀ ਜਾ ਰਹੀ ਹੈ ਬਟਾਲਾ ਵਿੱਚ ਵੀ ਪੁਲਿਸ ਪ੍ਰਸ਼ਾਸਨ ਅਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ਪਿੰਡ ਕੋਹਾਲੀ ਵਿਚ ਛਾਪੇਮਾਰੀ ਕਰਕੇ ਇਕ ਘਰ ਦੇ ਵਿੱਚੋਂ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।ਐਕਸਾਈਜ਼ ਵਿਭਾਗ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਹ ਵਿਅਕਤੀ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਇਸ ਦੇ ਘਰੋਂ ਪੱਚੀ ਤੋਂ ਤੀਹ ਪੇਟੀਆਂ ਸ਼ਰਾਬ ਬਰਾਮਦ ਹੋਈ ਹੈ ਅਤੇ ਇਨ੍ਹਾਂ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:21 PM IST