ਪੈਸਿਆਂ ਦੇ ਲੈਣ-ਦੇਣ ਦੇ ਚੱਲਦੇ ਸ਼ਖ਼ਸ ਵੱਲੋਂ ਖੁਦਕੁਸ਼ੀ, ਘਟਨਾ ਸੀਸੀਟੀਵੀ ’ਚ ਕੈਦ - Man commits suicide in Gurdaspur
ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਨੰਗਲ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਨੇ ਕਮੇਟੀਆ ਦੇ ਪੈਸਿਆਂ ਦੇ ਲੈਣ ਦੇਣ ਤੋਂ ਤੰਗ ਆ ਕੇ ਆਪਣੀ ਰਾਸ਼ਨ ਦੀ ਦੁਕਾਨ ਅੰਦਰ ਫਾਹ ਲੈਕੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਦੀ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋਈ ਹੈ। ਮ੍ਰਿਤਕ ਕੋਲੋਂ ਖੁਦਕੁਸ਼ੀ ਨੋਟ ਬਰਾਮਦ ਹੋਇਆ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ਉੱਪਰ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪ੍ਰਾਪਤ ਖੁਦਕੁਸ਼ੀ ਨੋਟ ਦੇ ਆਧਾਰ ਉੱਪਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਓਧਰ ਪੀੜਤ ਪਰਿਵਾਰ ਵੱਲੋਂ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
Last Updated : Feb 3, 2023, 8:21 PM IST